ਅਮਰੀਕਾ ਨੇ ਭਾਰਤ ‘ਤੇ ਲਗਾਇਆ 25 ਪ੍ਰਤੀਸ਼ਤ ਟੈਰਿਫ, ਟਰੰਪ ਨੇ ਕੀਤਾ ਐਲਾਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਤੋਂ ਆਯਾਤ ਹੋਣ ਵਾਲੀਆਂ ਵਸਤਾਂ ‘ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਹ ਕਦਮ ਭਾਰਤ ਅਤੇ ਅਮਰੀਕਾ ਦੇ ਵਪਾਰ ਸਮਝੌਤੇ ‘ਤੇ ਸਹਿਮਤੀ ਬਣਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਚੁੱਕਿਆ ਗਿਆ ਹੈ। ਟਰੰਪ ਨੇ ਕਿਹਾ ਕਿ ਭਾਰਤ ਅਮਰੀਕੀ ਸਾਮਾਨਾਂ ‘ਤੇ ਉੱਚ ਟੈਰਿਫ ਲਗਾਉਂਦਾ ਹੈ, ਜਿਸ ਦੇ ਜਵਾਬ ਵਿੱਚ ਇਹ “ਪਰਸਪਰ ਟੈਰਿਫ” ਲਗਾਇਆ ਗਿਆ ਹੈ। ਇਹ ਟੈਰਿਫ 1 ਅਗਸਤ, 2025 ਤੋਂ ਲਾਗੂ ਹੋਵੇਗਾ। ਹੁਣ ਇਸ ‘ਤੇ ਗੱਲਬਾਤ ਅਗਸਤ ਦੇ ਦੂਜੇ ਹਫ਼ਤੇ ਤੋਂ ਬਾਅਦ ਦੁਬਾਰਾ ਸ਼ੁਰੂ ਹੋ ਸਕਦੀ ਹੈ।
