ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਚੋਣਾਂ, 5 ਅਕਤੂਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਹੁਕਮ ਜਾਰੀ
ਚੰਡੀਗੜ੍ਹ: ਪੰਜਾਬ ‘ਚ ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣੀ ਜੰਗ ਦਾ ਐਲਾਨ ਹੋ ਚੁੱਕਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਐਡੀਸ਼ਨਲ ਡਿਪਟੀ ਕਮਿਸ਼ਨਰਾਂ (ADC) ਨੂੰ ਹੁਕਮ ਦਿੱਤੇ ਗਏ ਹਨ ਕਿ 5 ਅਕਤੂਬਰ ਤੋਂ ਪਹਿਲਾਂ-ਪਹਿਲਾਂ ਚੋਣਾਂ ਨੂੰ ਮੁਕੰਮਲ ਕਰਵਾਇਆ ਜਾਵੇ।